Monday, March 30, 2026

ਬੇਮੌਸਮੇ ਮੀਂਹ ਨਾਲ ਡਿੱਗੀ ਕਣਕ ਦੀ ਫ਼ਸਲ

ਸ਼੍ਰੀ ਮੁਕਤਸਰ ਸਾਹਿਬ - ਬੇਮੌਸਮੇ ਮੀਂਹ ਨਾਲ ਖੇਤ ਵਿੱਚ ਡਿੱਗੀ ਹੋਈ ਕਣਕ ਦੀ ਫ਼ਸਲ ਨੂੰ ਵਿਖਾਉਂਦੇ ਹੋਏ ਪਿੰਡ ਸੱਕਾਵਾਲੀ ਦੇ ਕਿਸਾਨ

                     ਪੱਤਰਕਾਰਾ ਨਾਲ ਗੱਲ ਕਰਦਿਆਂ ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਵਾਲੀ ਨੇ ਦੱਸਿਆ ਕਿ ਪਿਛਲੇ ਸਾਲ ਚੈਨਾਂ ਵੈਰਿਸ ਵਰਗੀਆਂ ਬਿਮਾਰੀਆਂ ਨਾਲ ਝੋਨੇ ਦਾ ਝਾੜ ਕਾਫ਼ੀ ਘੱਟ ਨਿਕਲਿਆ ਸੀ ,ਇਸ ਸਾਲ ਆਲੂਆਂ ਦੇ ਭਾਅ ਨੇ ਵੀ ਕਿਸਾਨਾਂ ਨੂੰ ਆਰਥਿਕ ਤੌਰ ਤੇ ਸੱਟ ਆ ਮਾਰੀ ਹੈ। ਹੁਣ ਕਣਕ ਦੀ ਫ਼ਸਲ ਕਟਾਈ ਦੇ ਨੇੜੇ ਹੈ ,ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਕਿਉਂਕਿ ਕਣਕ ਦੀ ਫ਼ਸਲ ਡਿੱਗਣ ਕਾਰਨ ਝਾੜ ਤੇ ਕਾਫੀ ਅਸਰ ਪੈ ਜਾਂਦਾ ਹੈ। ਜੇਕਰ ਆਉਂਣ ਵਾਲੇ ਦਿਨਾਂ ਵਿਚ ਵੀ ਬਾਰਸ਼ ਹੁੰਦੀ ਹੈ ਤਾਂ ਕਿਸਾਨਾਂ ਨੂੰ ਆਰਥਿਕ ਤੌਰ ਤੇ ਕਾਫੀ ਹੱਦ ਤੱਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਇਸ ਮੌਕੇ ਕਿਸਾਨ ਗੁਰਤੇਜ ਸਿੰਘ ਭੁਪਿੰਦਰ ਸਿੰਘ ਕੁਲਵਿੰਦਰ ਸਿੰਘ ਬੇਅੰਤ ਸਿੰਘ ਬਲਜੀਤ ਸਿੰਘ ਗੁਰਪ੍ਰੀਤ ਸਿੰਘ ਜਸਪਾਲ ਸਿੰਘ ਹਾਜ਼ਰ ਸਨ।

Saturday, March 28, 2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ



ਸ੍ਰੀ ਮੁਕਤਸਰ ਸਾਹਿਬ  -  
ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।

               ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਸ. ਖੁੱਡੀਆਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾ ਦੇ ਤਹਿਤ ਜਰਨਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾ ਰਹੇ ਹਨ।
ਅੰਤ ਵਿੱਚ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਤਰੱਕੀ ਜਾਰੀ ਰਹੇਗੀ।

ਇਸ ਮੌਕੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਡਾ. ਸਿੰਪਲ ਕੁਮਾਰ ਐਸ.ਐਮ.ਓ ਆਲਮਵਾਲਾ, ਡਾ. ਅੰਮ੍ਰਿਤਪਾਲ ਕੌਰ ਐਸ.ਐਮ.ਓ ਸਰਾਂਵਾ ਬੋਦਲਾਂ, ਡਾ. ਰਾਜਿੰਦਰ ਕੁਮਾਰ ਐਸ.ਐਮ.ਓ ਮਲੋਟ, ਕਰਮਜੀਤ ਸਰਾਵਾਂ, ਸੋਨੂ ਸੰਧੂ ਸਰਾਵਾਂ, ਸੁੱਖਾ ਗੁਰੂਸਰ, ਪਾਲਾ ਬੁਰਜਾਂ, ਮੋਹਨ ਸਿੰਘ ਕੱਟਿਆਂਵਾਲੀ,ਬਲਜਿੰਦਰ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ,ਨਿਰਮਲ ਸਿੰਘ ਕਬਰਵਾਲਾ,ਰਸ਼ਪਾਲ ਸਰਪੰਚ ਗੁਰੂਸਰ,ਸਤਨਾਮ ਸਰਪੰਚ ਸਰਾਵਾਂ ਬੋਦਲਾ, ਸਤਪਾਲ ਸਰਾਵਾਂ ਬੋਦਲਾਂ, ਗੁਰਜੀਤ ਜੀਤੂ ਰਾਣੀ ਵਾਲਾ, ਡਾ. ਏਕਤਾ ਸਿਆਲ, ਡਾ. ਵਿਕਾਸ ਕੁਮਾਰ, ਡਾ. ਰਮਿਤੀ, ਡਾ. ਮਨਜੋਤ ਭੌਰਾ, ਡਾ. ਪਰਿਕਸ਼ਾ,ਬਲਕਾਰ ਸਿੰਘ, ਜਰਨੈਲ ਸਿੰਘ ਢਿੱਲੋਂ, ਸਮੂਹ ਫੀਲਡ ਸਟਾਫ ਸੀ.ਐਚ.ਸੀ ਆਲਮਵਾਲਾ ਅਤੇ ਸਰਾਵਾਂ ਬੋਦਲਾਂ, ਪੀਏ ਗੁਰਬਾਜ ਖੁੱਡਿਆਂ,ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।

Tuesday, March 24, 2026

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ


ਮਲੋਟ/ਸ੍ਰੀ ਮੁਕਤਸਰ ਸਾਹਿਬ - ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।

         ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ| ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਈ.ਓ ਮੰਗਤ ਰਾਮ, ਐੱਸ.ਡੀ.ਓ ਵਿਸ਼ਵਜੀਤ ਸਿੰਘ , ਜੇ.ਈ ਰਜਿੰਦਰ ਸਿੰਘ ਤੇ ਹਰਜਿੰਦਰ ਸਿੰਘ, ਆਪ ਸ਼ਹਿਰੀ ਪ੍ਰਧਾਨ ਰਾਜੀਵ ਉੱਪਲ, ਜਸਮੀਤ ਬਰਾੜ, ਕੌਂਸਲਰ ਹਰਮੇਲ ਸਿੰਘ ਸੰਧੂ, ਪੀ.ਏ ਅਰਸ਼ ਸਿੱਧੂ, ਪੀ.ਏ ਛਿੰਦਰ ਪਾਲ ਸਿੰਘ, ਆਪ ਆਗੂ ਜੋਨੀ ਗਰਗ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਗੁਰਪਿਆਰ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘ, ਸੋਨੂ ਸਿੱਧੂ, ਮੋਹਨ ਸਿੰਘ, ਇਕਬਾਲ ਸਿੰਘ ਅਤੇ ਸ਼ਹਿਰ ਵਾਸੀ ਹਾਜ਼ਰ ਸਨ।